Header Include

الترجمة البنجابية - عارف حليم

ترجمها عارف حليم.

QR Code https://quran.islamcontent.com/33/punjabi_arif

وَٱلنَّجۡمِ إِذَا هَوَىٰ

ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।

ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।

مَا ضَلَّ صَاحِبُكُمۡ وَمَا غَوَىٰ

ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।

وَمَا يَنطِقُ عَنِ ٱلۡهَوَىٰٓ

ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।

ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।

إِنۡ هُوَ إِلَّا وَحۡيٞ يُوحَىٰ

ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।

عَلَّمَهُۥ شَدِيدُ ٱلۡقُوَىٰ

ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।

ذُو مِرَّةٖ فَٱسۡتَوَىٰ

ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।

وَهُوَ بِٱلۡأُفُقِ ٱلۡأَعۡلَىٰ

ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।

ثُمَّ دَنَا فَتَدَلَّىٰ

ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।

فَكَانَ قَابَ قَوۡسَيۡنِ أَوۡ أَدۡنَىٰ

ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।

فَأَوۡحَىٰٓ إِلَىٰ عَبۡدِهِۦ مَآ أَوۡحَىٰ

ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।

مَا كَذَبَ ٱلۡفُؤَادُ مَا رَأَىٰٓ

ਉਸ (ਰਸੂਲ) ਨੇ ਜੋ ਕੁੱਝ ਵੀ (ਮਿਅਰਾਜ ਵੇਲੇ) ਵੇਖਿਆ ਉਸ ਦੇ ਦਿਲ ਨੇ (ਉਸ ਸੰਬੰਧ ਵਿਚ) ਝੂਠ ਨਹੀਂ ਬੋਲਿਆ।

أَفَتُمَٰرُونَهُۥ عَلَىٰ مَا يَرَىٰ

ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।[1]

[1] ਇਹ ਤੋਂ ਭਾਵ ਮਿਅਰਾਜ ਹੈ। ਭਾਵ ਅੱਲਾਹ ਦੇ ਰਸੂਲ ਆਪਣੇ ਸ਼ਰੀਰ ਤੇ ਪ੍ਰਾਣ ਦੇ ਨਾਲ ਅਸਮਾਨਾਂ ਦੇ ਸਫ਼ਰ ਤੇ ਗਏ। ਵਿਸਥਾਰਪੂਰਵਕ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 3260
ਕੀ ਤੁਸੀਂ ਲੋਕ ਉਸ ਚੀਜ਼ ’ਤੇ ਉਸ (ਨਬੀ) ਨਾਲ ਝਗੜਦੇ ਹੋ ਜੋ ਉਹ (ਅੱਖੀਂ) ਵੇਖਦਾ ਹੈ।[1]

وَلَقَدۡ رَءَاهُ نَزۡلَةً أُخۡرَىٰ

ਉਸ ਰਸੂਲ ਨੇ ਇਸ (ਜਿਬਰਾਈਲ) ਨੂੰ ਇਕ ਵਾਰ ਹੋਰ ਵੀ ਵੇਖਿਆ।

عِندَ سِدۡرَةِ ٱلۡمُنتَهَىٰ

ਸਿਦਰਾਤੁਲ-ਮੁਨਤਹਾ (ਭੋਤਿਕ ਜਗਤ ਦੀ ਆਖ਼ਰੀ ਸਰਹਦ ਉੱਤੇ ਸਥਿਤ ਬੇਰੀ ਦਾ ਰੁੱਖ) ਦੇ ਨੇੜੇ (ਵੇਖਿਆ)।

عِندَهَا جَنَّةُ ٱلۡمَأۡوَىٰٓ

ਉਸ ਦੇ ਲਾਗੇ ਹੀ ਜੰਨਤੁਲ-ਮਾਵਾ (ਰਹਿਣ ਵਾਲੀ ਜੰਨਤ) ਹੈ।

إِذۡ يَغۡشَى ٱلسِّدۡرَةَ مَا يَغۡشَىٰ

ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।

مَا زَاغَ ٱلۡبَصَرُ وَمَا طَغَىٰ

ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।

لَقَدۡ رَأَىٰ مِنۡ ءَايَٰتِ رَبِّهِ ٱلۡكُبۡرَىٰٓ

ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।

أَفَرَءَيۡتُمُ ٱللَّٰتَ وَٱلۡعُزَّىٰ

ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।

وَمَنَوٰةَ ٱلثَّالِثَةَ ٱلۡأُخۡرَىٰٓ

ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।

أَلَكُمُ ٱلذَّكَرُ وَلَهُ ٱلۡأُنثَىٰ

ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?

تِلۡكَ إِذٗا قِسۡمَةٞ ضِيزَىٰٓ

ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।

إِنۡ هِيَ إِلَّآ أَسۡمَآءٞ سَمَّيۡتُمُوهَآ أَنتُمۡ وَءَابَآؤُكُم مَّآ أَنزَلَ ٱللَّهُ بِهَا مِن سُلۡطَٰنٍۚ إِن يَتَّبِعُونَ إِلَّا ٱلظَّنَّ وَمَا تَهۡوَى ٱلۡأَنفُسُۖ وَلَقَدۡ جَآءَهُم مِّن رَّبِّهِمُ ٱلۡهُدَىٰٓ

ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।

أَمۡ لِلۡإِنسَٰنِ مَا تَمَنَّىٰ

ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?

فَلِلَّهِ ٱلۡأٓخِرَةُ وَٱلۡأُولَىٰ

ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।

ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।

۞ وَكَم مِّن مَّلَكٖ فِي ٱلسَّمَٰوَٰتِ لَا تُغۡنِي شَفَٰعَتُهُمۡ شَيۡـًٔا إِلَّا مِنۢ بَعۡدِ أَن يَأۡذَنَ ٱللَّهُ لِمَن يَشَآءُ وَيَرۡضَىٰٓ

ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।

إِنَّ ٱلَّذِينَ لَا يُؤۡمِنُونَ بِٱلۡأٓخِرَةِ لَيُسَمُّونَ ٱلۡمَلَٰٓئِكَةَ تَسۡمِيَةَ ٱلۡأُنثَىٰ

ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।

وَمَا لَهُم بِهِۦ مِنۡ عِلۡمٍۖ إِن يَتَّبِعُونَ إِلَّا ٱلظَّنَّۖ وَإِنَّ ٱلظَّنَّ لَا يُغۡنِي مِنَ ٱلۡحَقِّ شَيۡـٔٗا

ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।

فَأَعۡرِضۡ عَن مَّن تَوَلَّىٰ عَن ذِكۡرِنَا وَلَمۡ يُرِدۡ إِلَّا ٱلۡحَيَوٰةَ ٱلدُّنۡيَا

ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।

ذَٰلِكَ مَبۡلَغُهُم مِّنَ ٱلۡعِلۡمِۚ إِنَّ رَبَّكَ هُوَ أَعۡلَمُ بِمَن ضَلَّ عَن سَبِيلِهِۦ وَهُوَ أَعۡلَمُ بِمَنِ ٱهۡتَدَىٰ

ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।

وَلِلَّهِ مَا فِي ٱلسَّمَٰوَٰتِ وَمَا فِي ٱلۡأَرۡضِ لِيَجۡزِيَ ٱلَّذِينَ أَسَٰٓـُٔواْ بِمَا عَمِلُواْ وَيَجۡزِيَ ٱلَّذِينَ أَحۡسَنُواْ بِٱلۡحُسۡنَى

ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।

ٱلَّذِينَ يَجۡتَنِبُونَ كَبَٰٓئِرَ ٱلۡإِثۡمِ وَٱلۡفَوَٰحِشَ إِلَّا ٱللَّمَمَۚ إِنَّ رَبَّكَ وَٰسِعُ ٱلۡمَغۡفِرَةِۚ هُوَ أَعۡلَمُ بِكُمۡ إِذۡ أَنشَأَكُم مِّنَ ٱلۡأَرۡضِ وَإِذۡ أَنتُمۡ أَجِنَّةٞ فِي بُطُونِ أُمَّهَٰتِكُمۡۖ فَلَا تُزَكُّوٓاْ أَنفُسَكُمۡۖ هُوَ أَعۡلَمُ بِمَنِ ٱتَّقَىٰٓ

ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।

أَفَرَءَيۡتَ ٱلَّذِي تَوَلَّىٰ

ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?

وَأَعۡطَىٰ قَلِيلٗا وَأَكۡدَىٰٓ

ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।

أَعِندَهُۥ عِلۡمُ ٱلۡغَيۡبِ فَهُوَ يَرَىٰٓ

ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?

أَمۡ لَمۡ يُنَبَّأۡ بِمَا فِي صُحُفِ مُوسَىٰ

ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?

وَإِبۡرَٰهِيمَ ٱلَّذِي وَفَّىٰٓ

ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?

أَلَّا تَزِرُ وَازِرَةٞ وِزۡرَ أُخۡرَىٰ

ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।

وَأَن لَّيۡسَ لِلۡإِنسَٰنِ إِلَّا مَا سَعَىٰ

ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।[2]

[2] ਅੱਲਾਹ ਦੇ ਰਸੂਲ ਨੇ ਫ਼ਰਮਾਇਆ ਜਦੋਂ ਕੋਈ ਵਿਅਕਤੀ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਸਮਾਪਤ ਹੋ ਜਾਂਦਾ ਹੈ। ਛੁਟ ਤਿੰਨ ਗੱਲਾਂ ਤੋਂ 1਼ ਸਦਕਾ-ਏ-ਜਾਰੀਆ, 2਼ ਉਹ ਗਿਆਨ ਜਿਸ ਤੋਂ ਲਾਭ ਉਠਾਉਣ, 3਼ ਨੇਕ ਔਲਾਜ ਜਿਹੜੀ ਆਪਣੇ ਮਾਪਿਆਂ ਲਈ ਰੱਬ ਤੋਂ ਦੁਆਇਆਂ ਕਰਦੀ ਹੈ। (ਸਹੀ ਮੁਸਲਿਮ, ਹਦੀਸ: 1631)
ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।[2]

وَأَنَّ سَعۡيَهُۥ سَوۡفَ يُرَىٰ

ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।

ثُمَّ يُجۡزَىٰهُ ٱلۡجَزَآءَ ٱلۡأَوۡفَىٰ

ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।

وَأَنَّ إِلَىٰ رَبِّكَ ٱلۡمُنتَهَىٰ

(ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।

وَأَنَّهُۥ هُوَ أَضۡحَكَ وَأَبۡكَىٰ

ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।

وَأَنَّهُۥ هُوَ أَمَاتَ وَأَحۡيَا

ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।

وَأَنَّهُۥ خَلَقَ ٱلزَّوۡجَيۡنِ ٱلذَّكَرَ وَٱلۡأُنثَىٰ

ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।

ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।

مِن نُّطۡفَةٍ إِذَا تُمۡنَىٰ

ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।

وَأَنَّ عَلَيۡهِ ٱلنَّشۡأَةَ ٱلۡأُخۡرَىٰ

(ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।

وَأَنَّهُۥ هُوَ أَغۡنَىٰ وَأَقۡنَىٰ

ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।

وَأَنَّهُۥ هُوَ رَبُّ ٱلشِّعۡرَىٰ

ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)

وَأَنَّهُۥٓ أَهۡلَكَ عَادًا ٱلۡأُولَىٰ

ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।

ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।

وَثَمُودَاْ فَمَآ أَبۡقَىٰ

ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।

وَقَوۡمَ نُوحٖ مِّن قَبۡلُۖ إِنَّهُمۡ كَانُواْ هُمۡ أَظۡلَمَ وَأَطۡغَىٰ

ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।

وَٱلۡمُؤۡتَفِكَةَ أَهۡوَىٰ

ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।

فَغَشَّىٰهَا مَا غَشَّىٰ

ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।

فَبِأَيِّ ءَالَآءِ رَبِّكَ تَتَمَارَىٰ

ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?

هَٰذَا نَذِيرٞ مِّنَ ٱلنُّذُرِ ٱلۡأُولَىٰٓ

ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।

أَزِفَتِ ٱلۡأٓزِفَةُ

ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ।

لَيۡسَ لَهَا مِن دُونِ ٱللَّهِ كَاشِفَةٌ

ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ।

أَفَمِنۡ هَٰذَا ٱلۡحَدِيثِ تَعۡجَبُونَ

ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ?

وَتَضۡحَكُونَ وَلَا تَبۡكُونَ

ਤੁਸੀਂ ਹਸਦੇ ਹੋ, ਰੌਂਦੇ ਨਹੀਂ।

ਤੁਸੀਂ ਹਸਦੇ ਹੋ, ਰੌਂਦੇ ਨਹੀਂ।

وَأَنتُمۡ سَٰمِدُونَ

ਤੁਸੀਂ ਖੇਡ-ਕੁੱਦ ਵਿਚ ਮਸਤ ਹੋ।

ਤੁਸੀਂ ਖੇਡ-ਕੁੱਦ ਵਿਚ ਮਸਤ ਹੋ।

فَٱسۡجُدُواْۤ لِلَّهِۤ وَٱعۡبُدُواْ۩

ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ।

Footer Include