Header Include

الترجمة البنجابية - عارف حليم

ترجمها عارف حليم.

QR Code https://quran.islamcontent.com/66/punjabi_arif

إِذَا وَقَعَتِ ٱلۡوَاقِعَةُ

ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।

ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।

لَيۡسَ لِوَقۡعَتِهَا كَاذِبَةٌ

ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।

ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।

خَافِضَةٞ رَّافِعَةٌ

ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।

ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।

إِذَا رُجَّتِ ٱلۡأَرۡضُ رَجّٗا

ਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।

ਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।

وَبُسَّتِ ٱلۡجِبَالُ بَسّٗا

ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।

ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।

فَكَانَتۡ هَبَآءٗ مُّنۢبَثّٗا

ਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।

ਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।

وَكُنتُمۡ أَزۡوَٰجٗا ثَلَٰثَةٗ

ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।

ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।

فَأَصۡحَٰبُ ٱلۡمَيۡمَنَةِ مَآ أَصۡحَٰبُ ٱلۡمَيۡمَنَةِ

(ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।

(ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।

وَأَصۡحَٰبُ ٱلۡمَشۡـَٔمَةِ مَآ أَصۡحَٰبُ ٱلۡمَشۡـَٔمَةِ

(ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।

(ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।

وَٱلسَّٰبِقُونَ ٱلسَّٰبِقُونَ

(ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।

(ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।

أُوْلَٰٓئِكَ ٱلۡمُقَرَّبُونَ

ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।

ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।

فِي جَنَّٰتِ ٱلنَّعِيمِ

ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।

ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।

ثُلَّةٞ مِّنَ ٱلۡأَوَّلِينَ

(ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।

(ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।

وَقَلِيلٞ مِّنَ ٱلۡأٓخِرِينَ

ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।

ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।

عَلَىٰ سُرُرٖ مَّوۡضُونَةٖ

ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।

ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।

مُّتَّكِـِٔينَ عَلَيۡهَا مُتَقَٰبِلِينَ

ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।

ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।

يَطُوفُ عَلَيۡهِمۡ وِلۡدَٰنٞ مُّخَلَّدُونَ

ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।

ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।

بِأَكۡوَابٖ وَأَبَارِيقَ وَكَأۡسٖ مِّن مَّعِينٖ

ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।

ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।

لَّا يُصَدَّعُونَ عَنۡهَا وَلَا يُنزِفُونَ

ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।

ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।

وَفَٰكِهَةٖ مِّمَّا يَتَخَيَّرُونَ

ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।

ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।

وَلَحۡمِ طَيۡرٖ مِّمَّا يَشۡتَهُونَ

ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।

ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।

وَحُورٌ عِينٞ

ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।

ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।

كَأَمۡثَٰلِ ٱللُّؤۡلُوِٕ ٱلۡمَكۡنُونِ

ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।

ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।

جَزَآءَۢ بِمَا كَانُواْ يَعۡمَلُونَ

ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।

ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।

لَا يَسۡمَعُونَ فِيهَا لَغۡوٗا وَلَا تَأۡثِيمًا

ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।

ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।

إِلَّا قِيلٗا سَلَٰمٗا سَلَٰمٗا

ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।

ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।

وَأَصۡحَٰبُ ٱلۡيَمِينِ مَآ أَصۡحَٰبُ ٱلۡيَمِينِ

ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।

ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।

فِي سِدۡرٖ مَّخۡضُودٖ

ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।

ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।

وَطَلۡحٖ مَّنضُودٖ

ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।

ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।

وَظِلّٖ مَّمۡدُودٖ

ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।

ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।

وَمَآءٖ مَّسۡكُوبٖ

(ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।

(ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।

وَفَٰكِهَةٖ كَثِيرَةٖ

ਅਣਗ਼ਿਣਤ ਫਲ ਹੋਣਗੇ।

ਅਣਗ਼ਿਣਤ ਫਲ ਹੋਣਗੇ।

لَّا مَقۡطُوعَةٖ وَلَا مَمۡنُوعَةٖ

ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।

ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।

وَفُرُشٖ مَّرۡفُوعَةٍ

(ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।

(ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।

إِنَّآ أَنشَأۡنَٰهُنَّ إِنشَآءٗ

ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।

ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।

فَجَعَلۡنَٰهُنَّ أَبۡكَارًا

ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।

ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।

عُرُبًا أَتۡرَابٗا

ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।

ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।

لِّأَصۡحَٰبِ ٱلۡيَمِينِ

ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।

ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।

ثُلَّةٞ مِّنَ ٱلۡأَوَّلِينَ

ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।

ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।

وَثُلَّةٞ مِّنَ ٱلۡأٓخِرِينَ

ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।

ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।

وَأَصۡحَٰبُ ٱلشِّمَالِ مَآ أَصۡحَٰبُ ٱلشِّمَالِ

ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।

ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।

فِي سَمُومٖ وَحَمِيمٖ

ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।

ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।

وَظِلّٖ مِّن يَحۡمُومٖ

ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।

ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।

لَّا بَارِدٖ وَلَا كَرِيمٍ

ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।

ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।

إِنَّهُمۡ كَانُواْ قَبۡلَ ذَٰلِكَ مُتۡرَفِينَ

ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।

ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।

وَكَانُواْ يُصِرُّونَ عَلَى ٱلۡحِنثِ ٱلۡعَظِيمِ

ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।[1]

[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 130/3
ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।[1]

وَكَانُواْ يَقُولُونَ أَئِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ

ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?

ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?

أَوَءَابَآؤُنَا ٱلۡأَوَّلُونَ

ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?

ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?

قُلۡ إِنَّ ٱلۡأَوَّلِينَ وَٱلۡأٓخِرِينَ

(ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।

(ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।

لَمَجۡمُوعُونَ إِلَىٰ مِيقَٰتِ يَوۡمٖ مَّعۡلُومٖ

ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।

ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।

ثُمَّ إِنَّكُمۡ أَيُّهَا ٱلضَّآلُّونَ ٱلۡمُكَذِّبُونَ

ਹੇ ਕੁਰਾਹੀਓ ਅਤੇ ਇਨਕਾਰੀਓ!

ਹੇ ਕੁਰਾਹੀਓ ਅਤੇ ਇਨਕਾਰੀਓ!

لَأٓكِلُونَ مِن شَجَرٖ مِّن زَقُّومٖ

ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।

ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।

فَمَالِـُٔونَ مِنۡهَا ٱلۡبُطُونَ

(ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।

(ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।

فَشَٰرِبُونَ عَلَيۡهِ مِنَ ٱلۡحَمِيمِ

ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।

ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।

فَشَٰرِبُونَ شُرۡبَ ٱلۡهِيمِ

ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।

ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।

هَٰذَا نُزُلُهُمۡ يَوۡمَ ٱلدِّينِ

ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।

ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।

نَحۡنُ خَلَقۡنَٰكُمۡ فَلَوۡلَا تُصَدِّقُونَ

(ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।

(ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।

أَفَرَءَيۡتُم مَّا تُمۡنُونَ

ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?

ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?

ءَأَنتُمۡ تَخۡلُقُونَهُۥٓ أَمۡ نَحۡنُ ٱلۡخَٰلِقُونَ

ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?

ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?

نَحۡنُ قَدَّرۡنَا بَيۡنَكُمُ ٱلۡمَوۡتَ وَمَا نَحۡنُ بِمَسۡبُوقِينَ

ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।

ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।

عَلَىٰٓ أَن نُّبَدِّلَ أَمۡثَٰلَكُمۡ وَنُنشِئَكُمۡ فِي مَا لَا تَعۡلَمُونَ

ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।

ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।

وَلَقَدۡ عَلِمۡتُمُ ٱلنَّشۡأَةَ ٱلۡأُولَىٰ فَلَوۡلَا تَذَكَّرُونَ

ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?

ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?

أَفَرَءَيۡتُم مَّا تَحۡرُثُونَ

ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।

ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।

ءَأَنتُمۡ تَزۡرَعُونَهُۥٓ أَمۡ نَحۡنُ ٱلزَّٰرِعُونَ

ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?

ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?

لَوۡ نَشَآءُ لَجَعَلۡنَٰهُ حُطَٰمٗا فَظَلۡتُمۡ تَفَكَّهُونَ

ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।

ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।

إِنَّا لَمُغۡرَمُونَ

ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।

ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।

بَلۡ نَحۡنُ مَحۡرُومُونَ

(ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।

(ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।

أَفَرَءَيۡتُمُ ٱلۡمَآءَ ٱلَّذِي تَشۡرَبُونَ

ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।

ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।

ءَأَنتُمۡ أَنزَلۡتُمُوهُ مِنَ ٱلۡمُزۡنِ أَمۡ نَحۡنُ ٱلۡمُنزِلُونَ

ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।

ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।

لَوۡ نَشَآءُ جَعَلۡنَٰهُ أُجَاجٗا فَلَوۡلَا تَشۡكُرُونَ

ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?

ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?

أَفَرَءَيۡتُمُ ٱلنَّارَ ٱلَّتِي تُورُونَ

ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।

ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।

ءَأَنتُمۡ أَنشَأۡتُمۡ شَجَرَتَهَآ أَمۡ نَحۡنُ ٱلۡمُنشِـُٔونَ

ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?

ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?

نَحۡنُ جَعَلۡنَٰهَا تَذۡكِرَةٗ وَمَتَٰعٗا لِّلۡمُقۡوِينَ

ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।

ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।

فَسَبِّحۡ بِٱسۡمِ رَبِّكَ ٱلۡعَظِيمِ

ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।

ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।

۞ فَلَآ أُقۡسِمُ بِمَوَٰقِعِ ٱلنُّجُومِ

ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।

ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।

وَإِنَّهُۥ لَقَسَمٞ لَّوۡ تَعۡلَمُونَ عَظِيمٌ

ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।

ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।

إِنَّهُۥ لَقُرۡءَانٞ كَرِيمٞ

ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।

ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।

فِي كِتَٰبٖ مَّكۡنُونٖ

ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।

ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।

لَّا يَمَسُّهُۥٓ إِلَّا ٱلۡمُطَهَّرُونَ

ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।

ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।

تَنزِيلٞ مِّن رَّبِّ ٱلۡعَٰلَمِينَ

ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।

ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।

أَفَبِهَٰذَا ٱلۡحَدِيثِ أَنتُم مُّدۡهِنُونَ

ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?

ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?

وَتَجۡعَلُونَ رِزۡقَكُمۡ أَنَّكُمۡ تُكَذِّبُونَ

ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।

ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।

فَلَوۡلَآ إِذَا بَلَغَتِ ٱلۡحُلۡقُومَ

ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।

ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।

وَأَنتُمۡ حِينَئِذٖ تَنظُرُونَ

ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।

ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।

وَنَحۡنُ أَقۡرَبُ إِلَيۡهِ مِنكُمۡ وَلَٰكِن لَّا تُبۡصِرُونَ

ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।

ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।

فَلَوۡلَآ إِن كُنتُمۡ غَيۡرَ مَدِينِينَ

ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।

ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।

تَرۡجِعُونَهَآ إِن كُنتُمۡ صَٰدِقِينَ

ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?

ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?

فَأَمَّآ إِن كَانَ مِنَ ٱلۡمُقَرَّبِينَ

ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।

ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।

فَرَوۡحٞ وَرَيۡحَانٞ وَجَنَّتُ نَعِيمٖ

ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।

ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।

وَأَمَّآ إِن كَانَ مِنۡ أَصۡحَٰبِ ٱلۡيَمِينِ

ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।

ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।

فَسَلَٰمٞ لَّكَ مِنۡ أَصۡحَٰبِ ٱلۡيَمِينِ

ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।

ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।

وَأَمَّآ إِن كَانَ مِنَ ٱلۡمُكَذِّبِينَ ٱلضَّآلِّينَ

ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।

ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।

فَنُزُلٞ مِّنۡ حَمِيمٖ

ਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।

ਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।

وَتَصۡلِيَةُ جَحِيمٍ

ਅਤੇ ਉਸ ਨੂੰ ਨਰਕ ਵਿਚ ਹੀ ਜਾਣਾ ਹੈ।

ਅਤੇ ਉਸ ਨੂੰ ਨਰਕ ਵਿਚ ਹੀ ਜਾਣਾ ਹੈ।

إِنَّ هَٰذَا لَهُوَ حَقُّ ٱلۡيَقِينِ

ਨਿਰਸੰਦੇਹ, ਇਹ ਸਾਰਾ ਕੁੱਝ ਹੋਣਾ ਅਟੱਲ ਹੈ।

ਨਿਰਸੰਦੇਹ, ਇਹ ਸਾਰਾ ਕੁੱਝ ਹੋਣਾ ਅਟੱਲ ਹੈ।

فَسَبِّحۡ بِٱسۡمِ رَبِّكَ ٱلۡعَظِيمِ

ਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।

ਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।
Footer Include