Header Include

الترجمة البنجابية - عارف حليم

ترجمها عارف حليم.

QR Code https://quran.islamcontent.com/91/punjabi_arif

وَٱلنَّٰزِعَٰتِ غَرۡقٗا

ਡੁੱਬ ਕੇ ਸਖ਼ਤੀ ਨਾਲ ਰੂਹ ਖਿੱਚਣ ਵਾਲਿਆਂ (ਫ਼ਰਿਸ਼ਤਿਆਂ ਦੀ) ਸਹੁੰ।

ਡੁੱਬ ਕੇ ਸਖ਼ਤੀ ਨਾਲ ਰੂਹ ਖਿੱਚਣ ਵਾਲਿਆਂ (ਫ਼ਰਿਸ਼ਤਿਆਂ ਦੀ) ਸਹੁੰ।

وَٱلنَّٰشِطَٰتِ نَشۡطٗا

ਅਤੇ ਨਰਮਾਈ ਨਾਲ ਰੂਹ ਕੱਢਣ ਵਾਲਿਆਂ ਦੀ ਸਹੁੰ।

ਅਤੇ ਨਰਮਾਈ ਨਾਲ ਰੂਹ ਕੱਢਣ ਵਾਲਿਆਂ ਦੀ ਸਹੁੰ।

وَٱلسَّٰبِحَٰتِ سَبۡحٗا

ਅਤੇ ਤੇਜ਼ੀ ਨਾਲ ਤੁਰਨ-ਫਿਰਨ ਵਾਲਿਆਂ ਦੀ ਸਹੁੰ।

ਅਤੇ ਤੇਜ਼ੀ ਨਾਲ ਤੁਰਨ-ਫਿਰਨ ਵਾਲਿਆਂ ਦੀ ਸਹੁੰ।

فَٱلسَّٰبِقَٰتِ سَبۡقٗا

ਫੇਰ ਨੱਸ ਕੇ ਅੱਗੇ ਵਧਣ ਵਾਲਿਆਂ ਦੀ ਸਹੁੰ।

ਫੇਰ ਨੱਸ ਕੇ ਅੱਗੇ ਵਧਣ ਵਾਲਿਆਂ ਦੀ ਸਹੁੰ।

فَٱلۡمُدَبِّرَٰتِ أَمۡرٗا

ਫੇਰ ਕਾਰਜਾਂ ਦਾ ਪ੍ਰਬੰਧ ਕਰਨ ਵਾਲਿਆਂ ਦੀ ਸਹ

ਫੇਰ ਕਾਰਜਾਂ ਦਾ ਪ੍ਰਬੰਧ ਕਰਨ ਵਾਲਿਆਂ ਦੀ ਸਹ

يَوۡمَ تَرۡجُفُ ٱلرَّاجِفَةُ

ਜਿਸ ਦਿਨ ਕੰਬਣ ਵਾਲੀ (ਧਰਤੀ) ਕੰਬੇਗੀ।

ਜਿਸ ਦਿਨ ਕੰਬਣ ਵਾਲੀ (ਧਰਤੀ) ਕੰਬੇਗੀ।

تَتۡبَعُهَا ٱلرَّادِفَةُ

ਉਸ ਦੇ ਪਿੱਛੇ ਆਉਣ ਵਾਲੀ (ਕਿਆਮਤ) ਪਿੱਛੇ-ਪਿੱਛੇ ਆਵੇਗੀ।

ਉਸ ਦੇ ਪਿੱਛੇ ਆਉਣ ਵਾਲੀ (ਕਿਆਮਤ) ਪਿੱਛੇ-ਪਿੱਛੇ ਆਵੇਗੀ।

قُلُوبٞ يَوۡمَئِذٖ وَاجِفَةٌ

ਬਹੁਤੇ ਦਿਲ ਉਸ ਦਿਨ ਧੜਕਦੇ ਹੋਣਗੇ।

ਬਹੁਤੇ ਦਿਲ ਉਸ ਦਿਨ ਧੜਕਦੇ ਹੋਣਗੇ।

أَبۡصَٰرُهَا خَٰشِعَةٞ

ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।

ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।

يَقُولُونَ أَءِنَّا لَمَرۡدُودُونَ فِي ٱلۡحَافِرَةِ

(ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?

(ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?

أَءِذَا كُنَّا عِظَٰمٗا نَّخِرَةٗ

ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।

ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।

قَالُواْ تِلۡكَ إِذٗا كَرَّةٌ خَاسِرَةٞ

ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।

ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।

فَإِنَّمَا هِيَ زَجۡرَةٞ وَٰحِدَةٞ

ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।

ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।

فَإِذَا هُم بِٱلسَّاهِرَةِ

ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।

ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।

هَلۡ أَتَىٰكَ حَدِيثُ مُوسَىٰٓ

(ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?

(ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?

إِذۡ نَادَىٰهُ رَبُّهُۥ بِٱلۡوَادِ ٱلۡمُقَدَّسِ طُوًى

ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।

ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।

ٱذۡهَبۡ إِلَىٰ فِرۡعَوۡنَ إِنَّهُۥ طَغَىٰ

(ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।

(ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।

فَقُلۡ هَل لَّكَ إِلَىٰٓ أَن تَزَكَّىٰ

ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?

ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?

وَأَهۡدِيَكَ إِلَىٰ رَبِّكَ فَتَخۡشَىٰ

ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।

ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।

فَأَرَىٰهُ ٱلۡأٓيَةَ ٱلۡكُبۡرَىٰ

ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।

ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।

فَكَذَّبَ وَعَصَىٰ

ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।

ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।

ثُمَّ أَدۡبَرَ يَسۡعَىٰ

ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।

ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।

فَحَشَرَ فَنَادَىٰ

ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।

ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।

فَقَالَ أَنَا۠ رَبُّكُمُ ٱلۡأَعۡلَىٰ

ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।

ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।

فَأَخَذَهُ ٱللَّهُ نَكَالَ ٱلۡأٓخِرَةِ وَٱلۡأُولَىٰٓ

ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।

ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।

إِنَّ فِي ذَٰلِكَ لَعِبۡرَةٗ لِّمَن يَخۡشَىٰٓ

ਬੇਸ਼ੱਕ ਇਸ (ਕਿੱਸੇ) ਵਿਚ ਹਰ ਉਸ ਵਿਅਕਤੀ ਲਈ ਸਿੱਖਿਆ ਹੈ, ਜੋ (ਅੱਲਾਹ ਤੋਂ) ਡਰਦਾ ਹੈ।

ਬੇਸ਼ੱਕ ਇਸ (ਕਿੱਸੇ) ਵਿਚ ਹਰ ਉਸ ਵਿਅਕਤੀ ਲਈ ਸਿੱਖਿਆ ਹੈ, ਜੋ (ਅੱਲਾਹ ਤੋਂ) ਡਰਦਾ ਹੈ।

ءَأَنتُمۡ أَشَدُّ خَلۡقًا أَمِ ٱلسَّمَآءُۚ بَنَىٰهَا

ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।

ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।

رَفَعَ سَمۡكَهَا فَسَوَّىٰهَا

ਉਸ ਨੇ ਅਕਾਸ਼ ਦੀ ਛੱਤ ਨੂੰ ਉੱਚਾ ਕੀਤਾ ਤੇ ਫੇਰ ਉਸ ਨੂੰ ਠੀਕ-ਠਾਕ ਕੀਤਾ।

ਉਸ ਨੇ ਅਕਾਸ਼ ਦੀ ਛੱਤ ਨੂੰ ਉੱਚਾ ਕੀਤਾ ਤੇ ਫੇਰ ਉਸ ਨੂੰ ਠੀਕ-ਠਾਕ ਕੀਤਾ।

وَأَغۡطَشَ لَيۡلَهَا وَأَخۡرَجَ ضُحَىٰهَا

ਉਸ ਦੀ ਰਾਤ ਨੂੰ ਕਾਲੀ ਬਣਾਇਆ ਅਤੇ ਉਸ ਦੇ ਦਿਨ ਨੂੰ ਚਾਨਣ ਵਾਲਾ ਬਣਾਇਆ।

ਉਸ ਦੀ ਰਾਤ ਨੂੰ ਕਾਲੀ ਬਣਾਇਆ ਅਤੇ ਉਸ ਦੇ ਦਿਨ ਨੂੰ ਚਾਨਣ ਵਾਲਾ ਬਣਾਇਆ।

وَٱلۡأَرۡضَ بَعۡدَ ذَٰلِكَ دَحَىٰهَآ

ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।

ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।

أَخۡرَجَ مِنۡهَا مَآءَهَا وَمَرۡعَىٰهَا

ਇਸ ਵਿੱਚੋਂ ਪਾਣੀ ਤੇ ਚਾਰਾ ਕੱਢਿਆ।

ਇਸ ਵਿੱਚੋਂ ਪਾਣੀ ਤੇ ਚਾਰਾ ਕੱਢਿਆ।

وَٱلۡجِبَالَ أَرۡسَىٰهَا

ਅਤੇ ਪਹਾੜਾਂ ਨੂੰ ਚੰਗੀ ਤਰ੍ਹਾਂ ਗੱਡ ਦਿੱਤਾ।

ਅਤੇ ਪਹਾੜਾਂ ਨੂੰ ਚੰਗੀ ਤਰ੍ਹਾਂ ਗੱਡ ਦਿੱਤਾ।

مَتَٰعٗا لَّكُمۡ وَلِأَنۡعَٰمِكُمۡ

ਇਹ ਸਭ ਤੁਹਾਡੇ ਅਤੇ ਤੁਹਾਡੇ ਪਸ਼ੂਆਂ ਦੇ ਲਾਭ ਲਈ ਹੈ।

ਇਹ ਸਭ ਤੁਹਾਡੇ ਅਤੇ ਤੁਹਾਡੇ ਪਸ਼ੂਆਂ ਦੇ ਲਾਭ ਲਈ ਹੈ।

فَإِذَا جَآءَتِ ٱلطَّآمَّةُ ٱلۡكُبۡرَىٰ

ਜਦੋਂ ਉਹ ਵੱਡੀ ਆਫ਼ਤ (ਕਿਆਮਤ) ਆ ਜਾਵੇਗੀ।

ਜਦੋਂ ਉਹ ਵੱਡੀ ਆਫ਼ਤ (ਕਿਆਮਤ) ਆ ਜਾਵੇਗੀ।

يَوۡمَ يَتَذَكَّرُ ٱلۡإِنسَٰنُ مَا سَعَىٰ

ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।

ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।

وَبُرِّزَتِ ٱلۡجَحِيمُ لِمَن يَرَىٰ

ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।

ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।

فَأَمَّا مَن طَغَىٰ

ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।

ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।

وَءَاثَرَ ٱلۡحَيَوٰةَ ٱلدُّنۡيَا

ਅਤੇ ਸੰਸਰਿਕ ਜੀਵਨ ਨੂੰ ਹੀ ਸਭ ਕੁੱਝ ਸਮਝਿਆ।

ਅਤੇ ਸੰਸਰਿਕ ਜੀਵਨ ਨੂੰ ਹੀ ਸਭ ਕੁੱਝ ਸਮਝਿਆ।

فَإِنَّ ٱلۡجَحِيمَ هِيَ ٱلۡمَأۡوَىٰ

ਉਸ ਦਾ ਟਿਕਾਣਾ ਨਰਕ ਹੀ ਹੈ।

ਉਸ ਦਾ ਟਿਕਾਣਾ ਨਰਕ ਹੀ ਹੈ।

وَأَمَّا مَنۡ خَافَ مَقَامَ رَبِّهِۦ وَنَهَى ٱلنَّفۡسَ عَنِ ٱلۡهَوَىٰ

ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।

ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।

فَإِنَّ ٱلۡجَنَّةَ هِيَ ٱلۡمَأۡوَىٰ

ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।

ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।

يَسۡـَٔلُونَكَ عَنِ ٱلسَّاعَةِ أَيَّانَ مُرۡسَىٰهَا

(ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?

(ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?

فِيمَ أَنتَ مِن ذِكۡرَىٰهَآ

ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!

ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!

إِلَىٰ رَبِّكَ مُنتَهَىٰهَآ

ਇਸ ਦਾ ਗਿਆਨ ਤਾਂ ਅੱਲਾਹ ਕੋਲ ਹੀ ਹੈ।

ਇਸ ਦਾ ਗਿਆਨ ਤਾਂ ਅੱਲਾਹ ਕੋਲ ਹੀ ਹੈ।

إِنَّمَآ أَنتَ مُنذِرُ مَن يَخۡشَىٰهَا

ਤੁਸੀਂ ਤਾਂ ਕੇਵਲ ਇਸ ਤੋਂ ਡਰਣ ਵਾਲਿਆਂ ਨੂੰ ਸੁਚੇਤ ਕਰਨ ਵਾਲੇ ਹੋ।

ਤੁਸੀਂ ਤਾਂ ਕੇਵਲ ਇਸ ਤੋਂ ਡਰਣ ਵਾਲਿਆਂ ਨੂੰ ਸੁਚੇਤ ਕਰਨ ਵਾਲੇ ਹੋ।

كَأَنَّهُمۡ يَوۡمَ يَرَوۡنَهَا لَمۡ يَلۡبَثُوٓاْ إِلَّا عَشِيَّةً أَوۡ ضُحَىٰهَا

ਜਿਸ ਦਿਨ ਉਹ ਕਿਆਮਤ ਨੂੰ ਵੇਖ ਲੈਣਗੇ ਤਾਂ ਇੰਜ ਲੱਗੇਗਾ ਕਿ ਕੇਵਲ ਦਿਨ ਦੇ ਪਿਛਲੇ ਪਹਿਰ ਜਾਂ ਪਹਿਲੇ ਪਹਿਰ ਤਕ ਹੀ (ਸੰਸਾਰ ਵਿਚ) ਠਹਿਰੇ ਹਨ।

ਜਿਸ ਦਿਨ ਉਹ ਕਿਆਮਤ ਨੂੰ ਵੇਖ ਲੈਣਗੇ ਤਾਂ ਇੰਜ ਲੱਗੇਗਾ ਕਿ ਕੇਵਲ ਦਿਨ ਦੇ ਪਿਛਲੇ ਪਹਿਰ ਜਾਂ ਪਹਿਲੇ ਪਹਿਰ ਤਕ ਹੀ (ਸੰਸਾਰ ਵਿਚ) ਠਹਿਰੇ ਹਨ।
Footer Include