Header Include

الترجمة البنجابية - عارف حليم

ترجمها عارف حليم.

QR Code https://quran.islamcontent.com/91/punjabi_arif

سَبِّحِ ٱسۡمَ رَبِّكَ ٱلۡأَعۡلَى

ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ।

ٱلَّذِي خَلَقَ فَسَوَّىٰ

ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ।

وَٱلَّذِي قَدَّرَ فَهَدَىٰ

ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ।

وَٱلَّذِيٓ أَخۡرَجَ ٱلۡمَرۡعَىٰ

ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ।

ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ।

فَجَعَلَهُۥ غُثَآءً أَحۡوَىٰ

ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ।

ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ।

سَنُقۡرِئُكَ فَلَا تَنسَىٰٓ

ਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ।

إِلَّا مَا شَآءَ ٱللَّهُۚ إِنَّهُۥ يَعۡلَمُ ٱلۡجَهۡرَ وَمَا يَخۡفَىٰ

ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ।

وَنُيَسِّرُكَ لِلۡيُسۡرَىٰ

ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।

فَذَكِّرۡ إِن نَّفَعَتِ ٱلذِّكۡرَىٰ

ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।

سَيَذَّكَّرُ مَن يَخۡشَىٰ

ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।

وَيَتَجَنَّبُهَا ٱلۡأَشۡقَى

ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ।

ٱلَّذِي يَصۡلَى ٱلنَّارَ ٱلۡكُبۡرَىٰ

ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।

ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।

ثُمَّ لَا يَمُوتُ فِيهَا وَلَا يَحۡيَىٰ

ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ ਹੀ ਜੀਵੇਗਾ।

قَدۡ أَفۡلَحَ مَن تَزَكَّىٰ

ਬੇਸ਼ੱਕ ਉਹ ਵਿਅਕਤੀ ਸਫ਼ਲ ਹੋ ਗਿਆ ਜਿਹੜਾ (ਬੁਰਾਈਆਂ ਤੋਂ) ਪਾਕ ਹੋ ਗਿਆ।

وَذَكَرَ ٱسۡمَ رَبِّهِۦ فَصَلَّىٰ

ਅਤੇ ਆਪਣੇ ਰੱਬ ਦੇ ਨਾਂ ਦਾ ਸਿਮਰਨ ਕੀਤਾ ਅਤੇ ਨਮਾਜ਼ ਪੜ੍ਹੀ।

بَلۡ تُؤۡثِرُونَ ٱلۡحَيَوٰةَ ٱلدُّنۡيَا

ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ ਹੋ।

وَٱلۡأٓخِرَةُ خَيۡرٞ وَأَبۡقَىٰٓ

ਜਦ ਕਿ ਪਰਲੋਕ ਬਹੁਤ ਹੀ ਵਧੀਆ ਅਤੇ ਸਦਾ ਰਹਿਣ ਵਾਲੀ (ਥਾਂ) ਹੈ।

إِنَّ هَٰذَا لَفِي ٱلصُّحُفِ ٱلۡأُولَىٰ

ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ ਗਈਆਂ) ਸਨ।

صُحُفِ إِبۡرَٰهِيمَ وَمُوسَىٰ

ਅਰਥਾਤ ਇਬਰਾਹੀਮ ਤੇ ਮੂਸਾ ਦੀਆਂ ਪੋਥੀਆਂ ਵਿਚ ਵੀ ਸਨ।

Footer Include