Bunjabi translation
Translation of the Quran meanings into Bunjabi by Arif Halim, published by Darussalam
لَآ أُقۡسِمُ بِهَٰذَا ٱلۡبَلَدِ
1਼ ਨਹੀਂ ਮੈਂ ਸਹੁੰ ਖਾਂਦਾ ਹਾਂ ਇਸ ਸ਼ਹਿਰ (ਮੱਕੇ) ਦੀ।
وَأَنتَ حِلُّۢ بِهَٰذَا ٱلۡبَلَدِ
2਼ (ਹੇ ਨਬੀ!) ਤੁਸੀਂ ਇਸ ਸ਼ਹਿਰ ਮੱਕੇ ਦੇ ਵਸਨੀਕ ਹੋ।
وَوَالِدٖ وَمَا وَلَدَ
3਼ (ਮਨੁੱਖਾਂ ਦੇ) ਪਿਓ (ਆਦਮ) ਅਤੇ ਉਸ ਦੀ ਸੰਤਾਨ ਦੀ ਸਹੁੰ।
لَقَدۡ خَلَقۡنَا ٱلۡإِنسَٰنَ فِي كَبَدٍ
4਼ ਬੇਸ਼ਕ ਅਸੀਂ ਮਨੁੱਖ ਨੂੰ ਔਖਿਆਈ ਵਿਚ (ਜੀਵਨ ਬਤੀਤ ਕਰਨ ਲਈ ਹੀ) ਪੈਦਾ ਕੀਤਾ ਹੈ।
أَيَحۡسَبُ أَن لَّن يَقۡدِرَ عَلَيۡهِ أَحَدٞ
5਼ ਕੀ ਉਹ ਸਮਝਦਾ ਹੈ ਕਿ ਕੋਈ ਉਸ ’ਤੇ ਕਾਬੂ ਨਹੀਂ ਪਾ ਸਕਦਾ ?
يَقُولُ أَهۡلَكۡتُ مَالٗا لُّبَدًا
6਼ ਉਹ ਆਖਦਾ ਹੈ ਕਿ ਮੈਂਨੇ ਢੇਰਾਂ ਦੇ ਢੇਰ ਮਾਲ ਲੁਟਾ ਛੱਡਿਆ ਹੈ।
أَيَحۡسَبُ أَن لَّمۡ يَرَهُۥٓ أَحَدٌ
7਼ ਕੀ ਉਹ ਸਮਝਦਾ ਹੈ ਕਿ ਉਸ ਨੂੰ ਕਿਸੇ ਨੇ ਨਹੀਂ ਵੇਖਿਆ।
أَلَمۡ نَجۡعَل لَّهُۥ عَيۡنَيۡنِ
8਼ ਕੀ ਅਸੀਂ ਉਸ ਨੂੰ ਦੋ ਅੱਖਾਂ ਨਹੀਂ ਦਿੱਤੀਆਂ ?
وَلِسَانٗا وَشَفَتَيۡنِ
9਼ ਅਤੇ ਇਕ ਜੀਭ ਤੇ ਦੋ ਬੁੱਲ ਨਹੀਂ ਦਿੱਤੇ ?
وَهَدَيۡنَٰهُ ٱلنَّجۡدَيۡنِ
10਼ ਕੀ ਉਸ ਨੂੰ ਦੋਵੇਂ ਰਸਤੇ (ਨੇਕੀ ਤੇ ਬੁਰਾਈ ਦੇ) ਨਹੀਂ ਦਰਸਾਏ ?
فَلَا ٱقۡتَحَمَ ٱلۡعَقَبَةَ
11਼ ਪਰ ਉਹ (ਨੇਕੀ ਦੀ) ਘਾਟੀ ਵਿੱਚੋਂ ਦੀ ਹੋ ਕੇ ਨਹੀਂ ਲੰਘਿਆ।
وَمَآ أَدۡرَىٰكَ مَا ٱلۡعَقَبَةُ
12਼ ਤੁਸੀਂ ਕੀ ਜਾਣੋਂ ਕਿ ਉਹ ਔਖੀ ਘਾਟੀ ਕੀ ਹੈ ?
فَكُّ رَقَبَةٍ
13਼ ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।1
أَوۡ إِطۡعَٰمٞ فِي يَوۡمٖ ذِي مَسۡغَبَةٖ
14਼ ਜਾਂ ਭੁੱਖ ਵਾਲੇ ਦਿਨ ਭੋਜਨ ਕਰਵਾਉਣ।
يَتِيمٗا ذَا مَقۡرَبَةٍ
15਼ ਕਿਸੇ ਰਿਸ਼ਤੇਦਾਰ ਯਤੀਮ ਨੂੰ।
أَوۡ مِسۡكِينٗا ذَا مَتۡرَبَةٖ
16਼ ਜਾਂ ਕਿਸੇ ਮਿੱਟੀ ’ਚ ਰੁਲਦੇ ਮੁਥਾਜ ਨੂੰ (ਭੋਜਨ ਕਰਵਾਉਣਾ)।
ثُمَّ كَانَ مِنَ ٱلَّذِينَ ءَامَنُواْ وَتَوَاصَوۡاْ بِٱلصَّبۡرِ وَتَوَاصَوۡاْ بِٱلۡمَرۡحَمَةِ
17਼ (ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।
أُوْلَٰٓئِكَ أَصۡحَٰبُ ٱلۡمَيۡمَنَةِ
18਼ ਇਹ ਲੋਕ ਸੱਜੇ ਹੱਥ (ਪਾਸੇ) ਵਾਲੇ ਹਨ।
وَٱلَّذِينَ كَفَرُواْ بِـَٔايَٰتِنَا هُمۡ أَصۡحَٰبُ ٱلۡمَشۡـَٔمَةِ
19਼ ਜਿਨ੍ਹਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੀਤਾ ਉਹ ਖੱਬੇ ਹੱਥ ਵਾਲੇ ਹਨ।
عَلَيۡهِمۡ نَارٞ مُّؤۡصَدَةُۢ
20਼ ਉਹਨਾਂ ਉੱਤੇ ਅੱਗ ਛਾਈ ਹੋਈ ਹੋਵੇਗੀ ।1
مشاركة عبر